ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਦਾ ਨਿਰੀਖਣ
ਪਟਿਆਲਾ – ਜ਼ਿਲਾ ਤੇ ਸੈਸ਼ਨ ਜੱਜ ਕਮ- ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਵੱਲੋਂ ਕੇਂਦਰੀ ਜ਼ੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਜ਼ਿਲਾਂ ਤੇ ਸੈਸ਼ਨ ਜੱਜ ਸ਼ਿਵ ਮੋਹਨ ਗਰਗ ਤੇ ਸੀ.ਜੇ.ਐਮ. -ਕਮ- ਸਕੱਤਰ ਜ਼ਿਲਾਂ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਸੈਸ਼ਨ ਜੱਜ ਵੱਲੋਂ ਜ਼ੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੇ ਰਹਿਣ-ਸਹਿਣ ਸਮੇਤ ਕਿਸੇ ਵੀ ਤਰ੍ਹਾਂ ਦੀ ਸਕਾਇਤ ਹੋਣ ਸਬੰਧੀ ਖੁੱਲ ਕੇ ਗੱਲਬਾਤ ਕੀਤੀ ਗਈ। ਉਨ੍ਹਾਂ ਜੇਲ੍ਹ ਪ੍ਰਬੰਧਕਾਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ।
ਉਨ੍ਹਾਂ ਜੇਲ੍ਹ ਦੀ ਰਸੋਈ ਅਤੇ ਉਥੇ ਦਾ ਖਾਣਾ ਜੋ਼ ਬੰਦੀਆਂ ਨੂੰ ਦਿੱਤਾ ਜਾਂਦਾਂ ਹੈ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਕੈਦੀਆਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਾਨੂੰਨੀ ਸਹਾਇਤਾਂ ਲਈ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਫੋਨ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।