ਜੰਮੂ ਕਸ਼ਮੀਰ ਵਿਚ ਧਾਰਾ 370 ਦਾ ਪੈ ਗਿਆ ਭੋਗ-ਮੋਦੀ ਸਰਕਾਰ ਦਾ ਦਲੇਰੀ ਭਰਿਆ ਇਤਿਹਾਸਕ ਕਾਰਨਾਮਾ

ਭਾਰਤ ਦੇ  ਰਾਸ਼ਟਰਪਤੀ  ਨੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਜੰਮੂ ਅਤੇ ਕਸ਼ਮੀਰ ਦੇ ਲੱਦਾਖ, ਅਤੇ ਜੰਮੂ ਤੇ ਕਸ਼ਮੀਰ ਦੋ ਵੱਖ-ਵੱਖ ਹਿੱਸੇ ਕਰਕੇ ਇਨ੍ਹਾਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾ ਦਿੱਤਾ  ਹੈ। ਰਾਸ਼ਟਰਪਤੀ ਵੱਲੋਂ ਜਾਰੀ ਕੀਤੀ ਗਈ ਸੂਚਨਾ ਰਾਹੀਂ ਭਾਰਤੀ ਸੰਵਿਧਾਨ ਦੀਆਂ ਸਾਰੀਆਂ ਮੱਦਾਂ ਜੰਮੂ ਕਸ਼ਮੀਰ ਉੱਤੇ ਲਾਗੂ ਕੀਤੀਆਂ ਗਈਆਂ ਹਨ।

ਭਾਰਤੀ ਦੇ ਘਰੇਲੂ ਮਾਮਲਿਆਂ ਦੇ ਵਜ਼ੀਰ ਅਮਿਤ ਸ਼ਾਹ ਨੇ ਚਾਰ ਤਜਵੀਜ਼ੀ ਕਾਨੂੰਨ (ਬਿੱਲ) ਰਾਜ ਸਭਾ ਵਿਚ ਪੇਸ਼ ਕੀਤੇ ਹਨ ਜਿਨ੍ਹਾਂ ਤਹਿਤ ਜੰਮੂ ਤੇ ਕਸ਼ਮੀਰ ਦੇ ਕਾਨੂੰਨ ਤੇ ਪ੍ਰਬੰਧ ਵਿਚ ਕਈ ਬੁਨਿਆਦੀ ਤਬਦੀਲੀਆਂ ਕਰਨ ਦੀ ਤਜਵੀਜ਼ ਹੈ।

ਜ਼ਿਕਰਯੋਗ ਹੈ ਕਿ ਜੰਮੂ ਅਤੇ ਕਸ਼ਮੀਰ ਵਿਚ ਇਸ ਵੇਲੇ ਕੋਈ ਵੀ ਸਰਕਾਰ ਨਹੀਂ ਹੈ ਕਿਉਂਕਿ ਭਾਜਪਾ ਨੇ ਪਿਛਲੀ ਕੇਂਦਰੀ ਸਰਕਾਰ ਵੇਲੇ ਹੀ ਮਹਿਬੂਬਾ ਮੁਫਤੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਤੋਂ ਹਿਮਾਇਤ ਵਾਪਸ ਲੈ ਕੇ ਉਹ ਸਰਕਾਰ ਡੇਗ ਦਿੱਤੀ ਸੀ। ਇਸ ਵੇਲੇ ਜੰਮੂ ਤੇ ਕਸ਼ਮੀਰ ਰਾਸ਼ਟਰਪਤੀ ਰਾਜ ਦੇ ਨਾਂ ਹੇਠ ਕੇਂਦਰ ਦੇ ਪ੍ਰਬੰਧ ਹੇਠ ਹੈ।

ਕੇਂਦਰ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਵਿਚ ਵੱਧ ਫੌਜਾਂ ਤਾਇਨਾਤ ਕਰਕੇ, ਅਜ਼ਾਦੀ ਪੱਖੀ ਤੇ ਭਾਰਤ ਪੱਖੀ ਦੋਵੇਂ ਤਰ੍ਹਾਂ ਦੇ ਕਸ਼ਮੀਰੀ ਆਗੂਆਂ ਨੂੰ ਹਿਰਾਸਤ ਜਾਂ ਘਰਾਂ ਵਿਚ ਨਜ਼ਰਬੰਦ ਕਰਕੇ ਅਤੇ ਕਸ਼ਮੀਰ ਵਿਚ ਕਰਫਿਊ ਲਾ ਕੇ ਇਸ ਪੂਰੇ ਖਿੱਤੇ ਨੂੰ ਇਕ ਤਰ੍ਹਾਂ ਨਾਲ ਕੈਦ ਖਾਨੇ ਵਿਚ ਬਦਲ ਦਿੱਤਾ ਹੈ। ਕੇਂਦਰ ਨੇ ਅਜਿਹੇ ਪ੍ਰਬੰਧਾਂ ਤੋਂ ਬਾਅਦ ਹੀ ਇਹ ਸੰਵਿਧਾਨਕ ਤਬਦੀਲੀਆਂ ਕਰਨ ਵਾਲਾ ਕਦਮ ਚੁੱਕਿਆ ਗਿਆ ਹੈ।

ਕੇਂਦਰ ਸਰਕਾਰ ਦੀ ਤਜਵੀਜ਼ ਮੁਤਾਬਕ ਲੱਦਾਖ ਨੂੰ ਜੰਮੂ ਅਤੇ ਕਸ਼ਮੀਰ ਤੋਂ ਵੱਖ ਕਰਕੇ ਬਿਨਾ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਤ ਰਾਜ ਬਣਾਇਆ ਜਾ ਰਿਹਾ ਹੈ ਅਤੇ ਜੰਮੂ ਤੇ ਕਸ਼ਮੀਰ ਨੂੰ ਵਿਧਾਨ ਸਭਾ ਵਾਲਾ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾਇਆ ਜਾ ਰਿਹਾ ਹੈ। ਸਾਦੇ ਸ਼ਬਦਾਂ ਵਿਚ ਕਹਿਣਾ ਹੋਵੇ ਤਾਂ ਲੱਦਾਖ ਵਿਚ ‘ਚੰਡੀਗੜ੍ਹ’ ਅਤੇ ਜੰਮੂ ਤੇ ਕਸ਼ਮੀਰ ਵਿਚ ਦਿੱਲੀ ਅਤੇ ਹੋਰ ਕੇਂਦਰ ਸਾਸ਼ਿਤ ਰਾਜਾਂ ਵਾਲਾ ਪ੍ਰਬੰਧ ਲਾਗੂ ਕੀਤਾ ਜਾ ਰਿਹਾ ਹੈ।

ਜੰਮੂ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਅੱਜ ਰਾਜ ਸਭਾ ਦੀ ਕਾਰਵਾਈ ਜਾਰੀ ਹੈ। ਜੰਮੂ-ਕਸ਼ਮੀਰ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ‘ਚ ਧਾਰਾ 370 -ਏ ਹਟਾਏ ਜਾਣ ਦਾ ਪ੍ਰਸਤਾਵ ਦਿੱਤਾ । ਜਿਸ ਤੋਂ ਬਾਅਦ ਅਮਿਤ ਸ਼ਾਹ ਦੇ ਬਿਆਨ ‘ਤੇ ਰਾਜ ਸਭਾ ‘ਚ ਹੰਗਾਮਾ ਹੋ ਗਿਆ ਹੈ।

ਜੰਮੂ-ਕਸ਼ਮੀਰ ‘ਤੇ ਮੋਦੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਦੌਰਾਨ ਰਾਜ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਤਿਹਾਸਕ ਬਦਲਾਅ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਬਦਲਾਅ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਗ੍ਰਹਿ ਮੰਤਰੀ ਦੇ ਇਸ ਜਵਾਬ ‘ਤੇ ਰਾਜ ਸਭਾ ‘ਚ ਜ਼ੋਰਦਾਰ ਹੰਗਾਮਾ ਸ਼ੁਰੂ ਹੋ ਗਿਆ।

ਜੰਮੂ-ਕਸਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਅਤੇ ਲੱਦਾਖ ਵੀ ਕੇਂਦਰ ਸ਼ਾਸਿਤ ਪ੍ਰਦੇਸ਼ ਬਣੇਗਾ। ਇਸ ਬਿੱਲ ‘ਤੇ ਵਿਰੋਧ ਕਰਦੇ ਹੋਏ ਪੀਡੀਪੀ ਸੰਸਦ ਮੈਂਬਰਾਂ ਨੇ ਆਪਣੇ ਕੱਪੜੇ ਪਾੜ ਦਿੱਤੇ ਅਤੇ ਨੰਗੇ ਹੋ ਗਏ । ਉੱਥੇ ਵਿਰੋਧੀ ਧਿਰ ਦੇ ਸੰਸਦ ਰਾਜ ਸਭਾ ‘ਚ ਜ਼ਮੀਨ ‘ਤੇ ਬੈਠ ਗਏ।

ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿੱਚ ਹਲਚਲ ਜਾਰੀ ਹੈ। ਕਸ਼ਮੀਰ ਘਾਟੀ ਵਿੱਚ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਰਾਜ ਦੀਆਂ ਮਹੱਤਵਪੂਰਨ ਰਾਜਨੀਤਿਕ ਪਾਰਟੀਆਂ ਦੀ ਐਤਵਾਰ ਸ਼ਾਮ 6 ਵਜੇ ਸ੍ਰੀਨਗਰ ਵਿਖੇ ਇਕ ਅਹਿਮ ਮੀਟਿੰਗ ਹੋਈ। ਜਿਸ ਤੋਂ ਮਗਰੋਂ ਉਮਰ ਅਬਦੁੱਲਾ , ਪੀਡੀਪੀ ਆਗੂ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਘਰਾਂ ਵਿੱਚ ਨਜਰਬੰਦ ਕਰ ਦਿੱਤਾ ਗਿਆ ਹੈ। ਇਹ ਸਾਰੇ ਆਗੂ ਆਪੋ-ਆਪਣੇ ਘਰਾਂ ਵਿੱਚ ਹੀ ਨਜ਼ਰਬੰਦ ਰਹਿਣਗੇ।

 

Leave a Reply

Your email address will not be published. Required fields are marked *