ਐਸ ਐਸ ਪੀ ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਮਹਿਲਾਵਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਮੁਹਿੰਮ ਸ਼ੁਰੂ

ਰਿਪੋਰਟ : ਅਭਿਨਵ ਸ਼ਰਮਾ

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਮਹਿਲਾ ਰੱਖਿਆ ਡਵੀਜ਼ਨ ਵੱਲੋਂ ਮਹਿਲਾਵਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਅਰੰਭੀ ਜਾਗਰੂਕਤਾ ਮੁਹਿੰਮ ਨੂੰ ਪਟਿਆਲਾ ਜ਼ਿਲ੍ਹੇ ਅੰਦਰ ਸਫ਼ਲ ਬਣਾਉਣ ਲਈ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਮਹਿਲਾ ਮਿੱਤਰ ਟੀਮ ਨੇ ਸਵਿਫਟ ਕਾਲਜ ਘੱਗਰ ਸਰਾਏ, ਸੰਭੂ ਵਿਖੇ ਸੈਮੀਨਾਰ ਕੀਤਾ।

ਇਸ ਮੌਕੇ ਡੀ.ਐਸ.ਪੀ. ਘਨੌਰ ਰਘੂਬੀਰ ਸਿੰਘ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਪਟਿਆਲਾ ਪੁਲਿਸ ਐਸ.ਐਸ.ਪੀ. ਵਰੁਣ ਸ਼ਰਮਾ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਲਈ ਹਰੇਕ ਥਾਣੇ ਵਿੱਚ ਇੱਕ ਵੂਮੈਨ ਹੈਲਪ ਡੈਸਕ ਬਣਾਇਆ ਗਿਆ ਹੈ, ਜਿੱਥੇ ਦੋ-ਦੋ ਮਹਿਲਾ ਮਿੱਤਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮਹਿਲਾ ਮਿੱਤਰ ਔਰਤਾਂ, ਬੱਚਿਆਂ ਅਤੇ ਬਜੁਰਗਾਂ ਆਦਿ ਦੀਆਂ ਸ਼ਿਕਾਇਤਾਂ ਦਰਜ ਕਰਦੇ ਹਨ ਅਤੇ ਕਾਰਵਾਈ ਅਮਲ ਵਿੱਚ ਲਿਆਂਉਂਦੇ ਹਨ।

ਪੰਜਾਬ ਪੁਲਿਸ ਮਹਿਲਾ ਮਿੱਤਰ ਦੀ ਇੰਚਾਰਜ ਇੰਸਪੈਕਟਰ ਤਰਨਦੀਪ ਕੌਰ ਨੇ ਦੱਸਿਆ ਕਿ ਇਹ ਹੈਲਪਲਾਇਨ/ਪੋਰਟਲ ਪੰਜਾਬ ਸਰਕਾਰ ਵੱਲੋਂ ਔਰਤਾਂ, ਬੱਚਿਆਂ ਅਤੇ ਸੀਨੀਅਰ ਸਿਟੀਜਨਜ਼ ਵਿਰੁੱਧ ਹੋਣ ਵਾਲੇ ਜੁਰਮਾਂ ਨਾਲ ਨਜਿੱਠਣ ਲਈ ਅਤੇ ਇਨ੍ਹਾਂ ਲੋਕਾਂ ਨੂੰ ਜਲਦ ਇਨਸਾਫ਼ ਦਿਵਾਉਣ ਲਈ ਵਿਸੇਸ ਉਪਰਾਲੇ ਦੇ ਤੌਰ ਤੇ ਸੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਅੱਜ ਘਰੇਲੂ ਹਿੱਸਾ ਐਕਟ 2005, ਸੈਕਸੁਅਲ ਹਰਾਸਮੈਂਟ ਐਕਟ 2013 ਦੀਆਂ ਧਾਰਾਵਾਂ ਤੋਂ ਵੀ ਜਾਣੂ ਕਰਵਾਉਣ ਸਮੇਤ ਪੰਜਾਬ ਪੁਲਿਸ ਮਹਿਲਾ ਮਿੱਤਰ ਨੇ ਹੈਲਪਲਾਇਨ ਲਾਇਨ 181 ਅਤੇ 112 ਬਾਰੇ ਜਾਣੂ ਕਰਵਾਇਆ।

Leave a Reply

Your email address will not be published. Required fields are marked *