ਭਗਵੰਤ ਮਾਨ ਦੇ ਖੁੱਲ੍ਹੇ ਖਤ ਧਮਾਕੇ ਨੇ SYL ਤੇ ਟਰ ਟਰ ਕਰ ਰਹੇ ਸਿਆਸੀ ਬਰਸਾਤੀ ਡੱਡੂਆਂ ਦੇ ਉਡਾਏ ਪਰਖੱਚੇ

Report : Parveen Komal

ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਬਾਦਲ ਐਂਡ ਪਾਰਟੀ ਵੱਲੋਂ ਹੋ ਰਹੀ ਸਿਆਸੀ ਠਾਹ ਠਾਹ ਉੱਪਰ ਮੁੱਖਮੰਤਰੀ ਪੰਜਾਬ ਭਗਵੰਤ ਮਾਨ ਨੇ ਖੁੱਲ੍ਹੇ ਖਤ ਦਾ ਧਮਾਕਾ ਕਰ ਦਿੱਤਾ ਹੈ। ਇਸ ਖੁੱਲ੍ਹੇ ਖਤ ਵਿੱਚ ਵਿਰੋਧੀਆਂ ਦੇ ਕੱਚੇ ਚਿੱਠੇ ਖੋਲ੍ਹਦੇ ਹੋਏ ਮੁੱਖ ਮੰਤਰੀ ਭਗਵੰਤ ਮਾਂ ਨੇ ਲਿਖਿਆ ਹੈ ਕਿ ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…
ਭਗਵੰਤ ਮਾਨ
ਮੁੱਖ ਮੰਤਰੀ ਪੰਜਾਬ

Leave a Reply

Your email address will not be published. Required fields are marked *