ਬਟਾਲਾ ’ਚ ਪਟਾਕਾ ਫ਼ੈਕਟਰੀ ’ਚ ਜ਼ਬਰਦਸਤ ਧਮਾਕਾ, 20 ਮੌਤਾਂ

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲੇ ਵਿਖੇ ਅੱਜ ਬੁੱਧਵਾਰ ਨੂੰ ਇਕ ਪਟਾਕਾ ਫ਼ੈਕਟਰੀ ਚ ਜ਼ਬਰਦਸਤ ਧਮਾਕਾ ਹੋ ਗਿਆ। ਐਸਡੀਐਮ ਵਲੋਂ ਇਸ ਧਮਾਕੇ 20 ਮੌਤਾਂ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਜਦਕਿ ਹਾਦਸੇ ਚ 12 ਤੋਂ ਜ਼ਿਆਦਾ ਗ਼ੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

 

 

ਇਸ ਤੋਂ ਪਹਿਲਾਂ ਆਈਜੀ ਬਾਰਡਰ ਸੁਰਿੰਦਰਪਾਲ ਸਿੰਘ ਪਰਮਾਰ ਨੇ ਐਸਐਸਪੀ ਬਟਾਲਾ ਤੋਂ ਮਿਲੀ ਰਿਪੋਰਟ ਦੇ ਹਵਾਲੇ ਤੋਂ ਇਸ ਹਾਦਸੇ ਚ ਘਟੋ ਘੱਟ 10 ਮੌਤਾਂ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕਾ ਸ਼ਾਮ 4 ਵਜੇ ਦੇ ਨੇੜੇ ਹੋਇਆ ਤੇ ਹਾਦਸੇ ਚ ਮਰਨ ਵਾਲਿਆਂ ਚ ਜ਼ਿਆਦਾਤਰ ਮਜ਼ਦੂਰ ਹਨ। ਇਸ ਤੋਂ ਇਲਾਵਾ ਮਲਬੇ ਚ ਅੰਦਾਜਨ 40-50 ਲੋਕਾਂ ਦੇ ਦਬੇ ਹੋਣ ਕਾਰਨ ਗੰਭਰ ਜ਼ਖਮੀ ਹੋਣ ਦਾ ਸਮਾਚਾਰ ਹੈ।

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਨੁਕਸਾਨੇ ਗਈ ਇਸ ਪਟਾਕਾ ਫ਼ੈਕਟਰੀ ਚ ਹੁਣ ਵੀ ਰੁਕ-ਰੁਕ ਕੇ ਧਮਾਕੇ ਹੋ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਦੀਵਾਲੀ ਦੀ ਆਮਦ ਨੂੰ ਲੈ ਕੇ ਇਸ ਫ਼ੈਕਟਰੀ ਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ ਤੇ ਕਈ ਥਾਂਈ ਅੱਗ ਲੱਗ ਗਈ। ਧਮਾਕੇ ਮਗਰੋ ਮੌਕੇ ’ਤੇ ਮੌਜੂਦ ਲੋਕਾਂ ਚ ਭਾਜੜਾਂ ਪੈ ਗਈਆਂ ਤੇ ਲੋਕ ਜਾਨ ਬਚਾਉਣ ਲਈ ਇੱਧਰ ਉਧਰ ਭੱਜਣ ਲੱਗ ਪਏ।

 

 

ਸਥਾਨਕ ਲੋਕਾਂ ਮੁਤਾਬਕ ਇਸ ਪਟਾਕਾ ਫ਼ੈਕਟਰੀ ਚ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਫ਼ੈਕਟਰੀ ਦੇ ਨਾਲ ਲੱਗਦੀਆਂ ਹੋਰਨਾਂ ਘਟੋ ਘੱਟ 10 ਇਮਾਰਤਾਂ ਵੀ ਨੁਕਸਾਨੀਆਂ ਗਈਆਂ ਹਨ। ਪੀੜਤਾਂ ਨੂੰ ਮਲਬੇ ਚੋਂ ਕੱਢ ਕੇ ਤੁਰੰਤ ਹਸਪਤਾਲ ਲਈ ਰੈਫ਼ਰ ਕਰਨ ਦੀ ਗੱਲ ਕਈ ਜਾ ਰਹੀ ਹੈ।

ਕਿਹਾ ਜਾ ਰਿਹਾ ਹੈ ਕਿ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਫ਼ਾਇਰ ਬ੍ਰਿਗੇਡ ਅੱਗ ’ਤੇ ਕਾਬੂ ਪਾਉਣ ਅਤੇ ਪੀੜਤ ਲੋਕਾਂ ਨੂੰ ਮਲਬੇ ਚੋਂ ਬਾਹਰ ਕੱਢਣ ਚ ਜੁਟੇ ਹਨ। ਹਾਦਸੇ ਦੇ ਅਸਲ ਕਾਰਨ ਦਾ ਹਾਲੇ ਪਤਾ ਨਹੀਂ ਚੱਲ ਸਕਿਆ ਹੈ।

ਦੱਸਣਯੋਗ ਹੈ ਕਿ ਅੱਜ 4 ਸਤੰਬਰ ਬੁੱਧਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਬਰਾਤ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਪੁੱਜ ਰਹੀ ਹੈ। ਇਸ ਲਈ ਪੁਲਿਸ ਅਤੇ ਹੋਰ ਸੁਰੱਖਿਆ ਬਲ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਇਸੇ ਲਈ ਅਜਿਹੇ ਮੌਕੇ ਇਨ੍ਹਾਂ ਧਮਾਕਿਆਂ ਪਿੱਛੇ ਕਿਸੇ ਦੀ ਸਾਜਿਸ਼ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

Leave a Reply

Your email address will not be published. Required fields are marked *