ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਤਿਰੰਗਾ ਝੰਡਾ ਫਹਿਰਾਇਆ

ਅੱਜ ਦੇਸ਼ ਦੇ 76ਵੇਂ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਤਿਰੰਗਾ ਝੰਡਾ ਫਹਿਰਾਇਆ। ਇੱਸ ਮੌਕੇ ਉਹਨ ਨੇ ਪਰੇਡ ਗਰਾਉਂਡ ਦਾ ਨਿਰੀਖਣ ਕੀਤਾ ਅਤੇ ਗਰਾਉਂਡ ‘ਚ ਮੌਜੂਦ ਜਵਾਨਾਂ ਨੂੰ ਸਲਾਮੀ ਦਿਤੀ। ਇਸ ਮੌਕੇ ਮੁਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਤੇ ਪੰਜਾਬ ਦੇ ਲੋਕਾਂ ਨੂੰ 76ਵੇਂ ਗਣਤੰਤਰ ਦਿਹਾੜੇ ਦੀ ਵਧਾਈ ਦਿੱਤੀ।
ਝੰਡਾ ਫਹਿਰਾਉਣ ਦੀ ਰਸਮ ਅਦਾ ਕਰਨ ਤੋਂ ਉਪਰੰਤ ਭਾਸ਼ਣ ਦੌਰਾਨ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਤਿੰਨ ਸਾਲਾਂ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਦੇ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ। 12 ਹਜ਼ਾਰ ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਦੀ ਤਨਖਾਹ ਵਧਾਈ ਗਈ ਹੈ। ਸਰਕਾਰ ਨੇ ਤੁਹਾਡੇ ਘਰ ‘ਤੇ ਮੁਹਿੰਮ ਸ਼ੁਰੂ ਕੀਤੀ ਹੈ। ਜਿਸ ਵਿੱਚ ਘਰ ਬੈਠੇ 43 ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਤਕੜੇ ਹੋ ਕੇ ਪੜਾਈ ਕਰੋ, ਆਪਣੇ ਟੈਸਟ ਪਾਸ ਕਰੋ ਤੇ ਇਸ ਯੋਗ ਬਣੋ ਕੇ ਸਰਕਾਰ ਤੁਹਾਨੂੰ ਆਪ ਨੌਕਰੀ ਦੀ ਪੇਸ਼ਕਸ਼ ਕਰੇ।
ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਖਤਮ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਚਲਾਈ ਗਈ ਹੈ। ਭ੍ਰਿਸ਼ਟਾਚਾਰ ਦੇ ਦੋਸ਼ ਹੇਠ 173 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿੱਚ ਅਧਿਕਾਰੀ, ਪੁਲਿਸ ਅਧਿਕਾਰੀ, ਪਟਵਾਰੀ ਅਤੇ ਹੋਰ ਲੋਕ ਸ਼ਾਮਲ ਹਨ। ਅੱਠ ਸੌ ਤੋਂ ਵੱਧ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਦੋ ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਹੋਇਆ ਹੈ। ਇਸ ਵਿੱਚ ਪੈਨਲ ਐਕਸ-ਰੇ ਅਤੇ ਅਲਟਰਾਸਾਊਂਡ ਸੈਂਟਰ ਹਨ। ਜਿਸ ਵਿੱਚ ਸਸਤੇ ਰੇਟਾਂ ‘ਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਅੰਦਰ ਦਵਾਈਆਂ ਦੇਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜੇਕਰ ਦਵਾਈ ਬਾਹਰੋਂ ਮੰਗਵਾਉਣੀ ਪਵੇ ਤਾਂ ਡਾਕਟਰ ਖੁਦ ਲਿਆਵੇਗਾ। ਮਰੀਜ਼ ਨਹੀਂ ਜਾਵੇਗਾ। ਉਹ ਸਰਕਾਰ ਨੂੰ ਪੱਤਰ ਲਿਖਣਗੇ। 24 ਘੰਟਿਆਂ ਦੇ ਅੰਦਰ-ਅੰਦਰ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਕਿਡਨੀ ਡਾਇਲਸਿਸ ਦੀ ਸਹੂਲਤ ਸ਼ੁਰੂ ਕੀਤੀ ਗਈ। ਇਸ ਦੇ ਨਾਲ ਨਾਲ ਹੋਰਨਾਂ ਐਲਾਨ ਵੀ ਮੁੱਖ ਮੰਤਰੀ ਮਾਨ ਵੱਲੋਂ ਕੀਤੇ ਗਏ।