ਥਾਣੇਦਾਰ ਕੋਲੋਂ ਚਿੱਟਾ ਬਰਾਮਦ-ਐਸ ਟੀ ਐਫ ਨੇ ਕੀਤਾ ਗ੍ਰਿਫ਼ਤਾਰ

ਲੁਧਿਆਣਾ ਐੱਸ.ਟੀ.ਐੱਫ ਨੂੰ ਵੱਡੀ ਕਾਮਯਾਬੀ ਮਿਲੀ ਜਦੋਂ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 2 ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਗਿੱਲ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਪੈਸੇ ਲੈ ਕੇ ਛੱਡਣ ਦੇ ਇਲਜਾਮ ‘ਚ ਗ੍ਰਿਫਤਾਰ ਕੀਤਾ, ਐੱਸ.ਐੱਚ.ਓ. ਕੋਲੋਂ ਪੁਲਿਸ ਵੱਲੋਂ ਲਗਭਗ ਦਸ ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਐੱਸ.ਟੀ.ਐੱਫ. ਦੇ ਆਈ.ਜੀ.ਆਰ. ਕੇ ਜੈਸਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਐੱਸ.ਐੱਚ.ਓ. ਨੇ ਪੰਜ ਹੈਰੋਇਨ ਤਸਕਰਾਂ ਨੂੰ ਪੈਸੇ ਲੈ ਕੇ ਛੱਡ ਦਿੱਤਾ। ਇੱਥੋਂ ਤੱਕ ਕਿ ਮੁਲਜ਼ਮਾਂ ਕੋਲੋਂ ਬਰਾਮਦ ਹੋਈ ਹੈਰੋਇਨ ਅਤੇ ਮੋਬਾਇਲ ਫੋਨ ਵੀ ਐੱਸ.ਐੱਚ.ਓ. ਨੇ ਆਪਣੇ ਕੋਲ ਹੀ ਰੱਖ ਲਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਦੇ ਆਈ.ਜੀ.ਆਰ. ਕੇ ਜੈਸਵਾਲ ਨੇ ਦੱਸਿਆ ਕਿ 11 ਫਰਵਰੀ ਨੂੰ ਸਸਪੈਂਡ ਹੌਲਦਾਰ ਬਲਬੀਰ ਸਿੰਘ ਨੇ ਆਪਣੇ ਕੁੱਝ ਸਾਥੀਆਂ ਨਾਲ ਮਿਲ ਕੇ ਤਸਵੀਰ ਸਿੰਘ ਅਤੇ ਗੁਰਪਾਲ ਸਿੰਘ, ਹਰਪ੍ਰੀਤ ਸਿੰਘ ਗਗਨ ਅਤੇ ਯਾਦਵਿੰਦਰ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਐੱਸ.ਐੱਚ.ਓ. ਨੂੰ ਮੁਲਜ਼ਮਾਂ ਨੂੰ ਛੱਡਣ ਬਦਲੇ ਮੋਟੀ ਰਕਮ ਦਾ ਲਾਲਚ ਦਿੱਤਾ ਗਿਆ ਅਤੇ ਐੱਸ.ਐੱਚ.ਓ. ਨੇ ਪੈਸੇ ਲੈ ਕੇ ਮੁਲਜ਼ਮਾਂ ਨੂੰ ਛੱਡ ਦਿੱਤਾ।

 ਇੱਥੋਂ ਤੱਕ ਕਿ ਮੁਲਜ਼ਮਾਂ ਕੋਲੋਂ ਮਿਲੀ ਗਈ ਹੈਰੋਇਨ ਅਤੇ ਮੋਬਾਇਲ ਫੋਨ ਵੀ ਐੱਸ.ਐੱਚ.ਓ ਅਮਨਦੀਪ ਨੇ ਆਪਣੇ ਕੋਲ ਹੀ ਰੱਖ ਲਏ। ਮੁਲਜ਼ਮ ਐੱਸ.ਐੱਚ.ਓ. ਕੋਲੋਂ 10.35 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਉਹ ਇਹ ਧੰਦਾ ਕਦੋਂ ਤੋਂ ਚੱਲਾ ਰਿਹਾ ਸੀ ਅਤੇ ਉਸ ਦੇ ਲਿੰਕ ਕਿਸ-ਕਿਸ ਦੇ ਨਾਲ ਹਨ। ਇਸ ਸਬੰਧੀ ਐੱਸ.ਟੀ.ਐੱਫ. ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਐੱਸ.ਟੀ.ਐੱਫ. ਦੇ ਆਈ.ਜੀ. ਨੇ ਕਿਹਾ ਹੈ ਕਿ ਨਸ਼ੇ ਦੇ ਖਿਲਾਫ ਉਨ੍ਹਾਂ ਵੱਲੋਂ ਵਿੱਢੀ ਗਈ ਮੁਹਿੰਮ ਦੇ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨੇ ਵੀ ਵੱਡੇ ਅਹੁਦੇ ਤੇ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਐੱਸ.ਐੱਚ.ਓ. ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

Leave a Reply

Your email address will not be published. Required fields are marked *