ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵੱਲੋਂ ਹੜਤਾਲ 21 ਅਗਸਤ 2026 ਤੱਕ ਜਾਰੀ ਰੱਖਣ ਦਾ ਫੈਸਲਾ

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਮਿਤੀ 18 ਅਗਸਤ 2026 ਨੂੰ ਆਨਲਾਈਨ ਹੋਈ ਹੰਗਾਮੀ ਮੀਟਿੰਗ ਦੌਰਾਨ ਸੂਬਾ ਲੀਡਰਸ਼ਿਪ, ਵੱਖ-ਵੱਖ ਵਿਭਾਗੀ ਜਥੇਬੰਦੀਆਂ ਦੇ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਵੱਲੋਂ ਮੌਜੂਦਾ ਹੜਤਾਲ ਨੂੰ 21 ਅਗਸਤ 2026 ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਹੜਤਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਮਿਤੀ 17 ਅਗਸਤ 2026 ਨੂੰ ਡੀ.ਏ. ਸਬੰਧੀ ਜਾਰੀ ਕੀਤੇ ਗਏ ਪੱਤਰ ਦਾ ਵਿਰੋਧ ਕਰਦਿਆਂ ਇਸ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਯੂਨੀਅਨ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਮਿਤੀ 21 ਅਗਸਤ 2026 ਤੱਕ ਸਮੂਹ ਮੁਲਾਜ਼ਮ ਮੁਕੰਮਲ ਤੌਰ ’ਤੇ ਕੰਮ ਬੰਦ ਰੱਖਦਿਆਂ ਹੜਤਾਲ ਵਿੱਚ ਆਪਣਾ ਸਹਿਯੋਗ ਦੇਣਗੇ। ਜਿਨ੍ਹਾਂ ਕਰਮਚਾਰੀਆਂ ਦੀ ਇਸ ਸਮੇਂ ਦੌਰਾਨ ਟਰੇਨਿੰਗ ਲੱਗੀ ਹੋਈ ਹੈ, ਉਹ ਵੀ ਟਰੇਨਿੰਗ ਵਿੱਚ ਸ਼ਾਮਲ ਨਾ ਹੋ ਕੇ ਹੜਤਾਲ ਅਤੇ ਧਰਨੇ ਵਿੱਚ ਆਪਣੀ ਸ਼ਮੂਲੀਅਤ ਕਰਨਗੇ।
ਉਕਤ ਸਬੰਧੀ ਡੀ.ਸੀ ਦਫ਼ਤਰ ਯੂਨੀਅਨ ਵੱਲੋਂ ਸਮੂਹ ਮੁਲਾਜ਼ਮ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੂਬਾ ਪੱਧਰੀ ਲੀਡਰਸ਼ਿਪ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਕਜੁੱਟ ਹੋ ਕੇ ਹੜਤਾਲ ਨੂੰ ਸਫਲ ਬਣਾਉਣ ਅਤੇ ਆਪਣੇ ਹੱਕਾਂ ਲਈ ਚੱਲ ਰਹੇ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਣ।
ਇਸ ਸਬੰਧੀ ਅਗਲੀ ਸੂਬਾ ਪੱਧਰੀ ਮੀਟਿੰਗ ਮਿਤੀ 22 ਅਗਸਤ 2026 ਨੂੰ ਕੀਤੀ ਜਾਵੇਗੀ, ਜਿਸ ਵਿੱਚ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।
